ਤੁਰਨ ਦਾ ਹੌਸਲਾ ਤਾਂ ਪੱਥਰਾਂ 'ਤੇ ਪੈਰ ਧਰਦਾ ਹੈ
ਬਦਨ ਸ਼ੀਸ਼ੇ ਦਾ ਪਰ ਹਾਲੇ ਤਿੜਕ ਜਾਵਣ ਤੋਂ ਡਰਦਾ ਹੈ ।
----
ਕਿਤੇ ਕੁਝ ਧੜਕਦਾ ਹੈ ਜ਼ਿੰਦਗੀ ਦੀ ਤਾਲ 'ਤੇ ਹੁਣ ਵੀ
ਕਿਤੇ ਕੁਝ ਔੜ ਦੇ ਸੀਨੇ ਦੇ ਉੱਤੇ ਸ਼ਾਂਤ ਵਰ੍ਹਦਾ ਹੈ ।
----
ਅਜੇ ਤਾਈਂ ਵੀ ਮੇਰੇ ਰਾਮ ਦਾ ਬਣਵਾਸ ਨਾ ਮੁੱਕਿਆ
ਮੇਰੇ ਅੰਦਰਲਾ ਰਾਵਣ ਰੋਜ਼ ਹੀ ਸੜਦਾ ਤੇ ਮਰਦਾ ਹੈ ।
----
ਕਿਸੇ ਵੀ ਘਰ ਦੀਆਂ ਨੀਂਹਾਂ 'ਚ ਉਹ ਤਾਹੀਓਂ ਨਹੀਂ ਲਗਦਾ
ਉਹ ਪੱਥਰ ਆਪਣੇ ਹੀ ਸੇਕ ਸੰਗ ਪਿਘਲਣ ਤੋਂ ਡਰਦਾ ਹੈ ।
----
ਜਦੋਂ ਵੀ ਤੁਰਦਿਆਂ ਅਕਸਰ ਮੈਂ ਠੋਕਰ ਖਾ ਕੇ ਡਿੱਗਦਾ ਹਾਂ
ਮੇਰਾ ਆਪਾ ਮੇਰੀ ਨੀਅਤ ਦੇ ਸਿਰ ਇਲਜ਼ਾਮ ਧਰਦਾ ਹੈ ।
----
ਅਜੇ ਤੱਕ ਵੀ ਇਹਨਾਂ ਦੀ ਹੋਂਦ ਤੇ ਔਕਾਤ ਹੈ ਵੱਖਰੀ
ਅਜੇ ਚਾਨਣ ਤੇ ਨ੍ਹੇਰੇ ਵਿੱਚ ਕੋਈ ਬਾਰੀਕ ਪਰਦਾ ਹੈ ।
4 comments:
khoobsoorat ghazal janaab;matla'a te bahut hi kamaal hai
very nice gazal Rajinderjit ji.
Tuhadi kitab hun apne dost pathkaan vich agge to agge bhej riha haan taa jo oh saare vi meri taraan lutf andoz ho sakan.
bahut vadhiya likhde ho ..............
Post a Comment