ਅਸੀਂ ਲੜਾਂਗੇ ਸਾਥੀ
ਨਜ਼ਮ
ਅਸੀਂ ਲੜਾਂਗੇ ਸਾਥੀ, ਉਦਾਸ ਮੌਸਮ ਲਈ
ਅਸੀਂ ਲੜਾਂਗੇ ਸਾਥੀ, ਗੁਲਾਮ ਸੱਧਰਾਂ ਲਈ
ਅਸੀਂ ਚੁਣਾਂਗੇ ਸਾਥੀ, ਜ਼ਿੰਦਗੀ ਦੇ ਟੁਕੜੇ
.............
ਹਥੌੜਾ ਹੁਣ ਵੀ ਚਲਦਾ ਹੈ, ਉਦਾਸ ਅਹਿਰਨ ‘ਤੇ
ਸਿਆੜ ਹੁਣ ਵੀ ਵਗਦੇ ਨੇ, ਚੀਕਣੀ ਧਰਤੀ ‘ਤੇ
ਇਹ ਕੰਮ ਸਾਡਾ ਨਹੀਂ ਬਣਦਾ, ਸਵਾਲ ਨੱਚਦਾ ਹੈ
ਸਵਾਲ ਦੇ ਮੌਰਾਂ ਤੇ ਚੜ੍ਹ ਕੇ
ਅਸੀਂ ਲੜਾਂਗੇ ਸਾਥੀ
ਕਤਲ ਹੋਏ ਜਜ਼ਬਿਆਂ ਦੀ ਕਸਮ ਖਾ ਕੇ
ਹੱਥਾਂ ਤੇ ਪਏ ਰੱਟਣਾਂ ਦੀ ਕਸਮ ਖਾ ਕੇ
ਅਸੀਂ ਲੜਾਂਗੇ ਸਾਥੀ
..............
ਅਸੀਂ ਲੜਾਂਗੇ ਤਦ ਤਕ
ਕਿ ਵੀਰੂ ਬਕਰੀਆਂ ਵਾਲ਼ਾ ਜਦੋਂ ਤਕ
ਬੱਕਰੀਆਂ ਦਾ ਮੂਤ ਪੀਂਦਾ ਹੈ
ਖਿੜੇ ਹੋਏ ਸਰ੍ਹੋਂ ਦੇ ਫੁੱਲਾਂ ਨੂੰ
ਜਦੋਂ ਤੱਕ ਵਾਹੁਣ ਵਾਲੇ ਆਪ ਨਹੀਂ ਸੁੰਘਦੇ
ਕਿ ਸੁੱਜੀਆਂ ਅੱਖਾਂ ਵਾਲ਼ੀ
ਪਿੰਡ ਦੀ ਅਧਿਆਪਕਾ ਦਾ ਪਤੀ ਜਦੋਂ ਤੱਕ
ਜੰਗ ਚੋਂ ਪਰਤ ਨਹੀਂ ਆਉਂਦਾ
ਜਦੋਂ ਤੱਕ ਪੁਲਿਸ ਦੇ ਸਿਪਾਹੀ
ਆਪਣੇ ਹੀ ਭਰਾਵਾਂ ਦਾ ਗਲ਼ਾ ਘੁੱਟਣ ਦੇ ਬਾਧਕ ਹਨ
ਕਿ ਬਾਬੂ ਦਫਤਰਾਂ ਵਾਲੇ
ਜਦੋਂ ਤੱਕ ਲਹੂ ਦੇ ਨਾਲ਼ ਹਰਫ਼ ਪਾਉਂਦੇ ਹਨ
ਅਸੀਂ ਲੜਾਂਗੇ ਜਦ ਤੱਕ
ਦੁਨੀਆ ‘ਚ ਲੜਨ ਦੀ ਲੋੜ ਬਾਕੀ ਹੈ
.....................
ਜਦੋਂ ਬੰਦੂਕ ਨਾ ਹੋਈ, ਓਦੋਂ ਤਲਵਾਰ ਹੋਵੇਗੀ
ਜਦੋਂ ਤਲਵਾਰ ਨਾ ਹੋਈ, ਲੜਨ ਦੀ ਲਗਨ ਹੋਵੇਗੀ
ਲੜਨ ਦੀ ਜਾਚ ਨਾ ਹੋਈ, ਲੜਨ ਦੀ ਲੋੜ ਹੋਵੇਗੀ
ਤੇ ਅਸੀਂ ਲੜਾਂਗੇ ਸਾਥੀ…
.......................
ਅਸੀਂ ਲੜਾਂਗੇ
ਕਿ ਲੜਨ ਬਾਝ ਕੁੱਝ ਵੀ ਨਹੀਂ ਮਿਲਦਾ
ਅਸੀਂ ਲੜਾਂਗੇ
ਕਿ ਹਾਲੇ ਤਕ ਲੜੇ ਕਿਉਂ ਨਹੀਂ
ਅਸੀਂ ਲੜਾਂਗੇ ...
ਆਪਣੀ ਸਜ਼ਾ ਕਬੂਲਣ ਲਈ
ਲੜ ਕੇ ਮਰ ਚੁੱਕਿਆਂ ਦੀ ਯਾਦ ਜ਼ਿੰਦਾ ਰੱਖਣ ਲਈ
ਅਸੀਂ ਲੜਾਂਗੇ ਸਾਥੀ….!
4 comments:
ਪਾਸ਼ ਤਾਂ ਸੂਰਜ ਸੀ..
ਜਿਹੜਾ ਪੂਰਬ 'ਚੋਂ ਚੜ੍ਹ ਕੇ ਪੱਛਮ 'ਚ ਫੇਰ ਚੜ੍ਹਿਆ..
ih bimb ne,jo bomb ho gaye
par phatne ton pehlaan hi khaa gaye
masiha de haththan nu
Eh nazam .. main var var parrda riha haa.. ajj pher is vichon vichar ke Passh nu yaad kar riha..
"sabh to khatarnaaq uh gharri hundi hai..."
Paash ek charde Suraj warga kavi c jisdi har rachna tuhanu har vaar navi soch de jaandi hai.
Post a Comment